Home » National » ਐਸ.ਸੀ ਕਮਿਸ਼ਨ ਵਲੋਂ ਧੰਦੀਵਾਲ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਸੰਗਰੂਰ ਅਤੇ ਐਸਐਸਪੀ ਤਲਬ

ਐਸ.ਸੀ ਕਮਿਸ਼ਨ ਵਲੋਂ ਧੰਦੀਵਾਲ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਸੰਗਰੂਰ ਅਤੇ ਐਸਐਸਪੀ ਤਲਬ

ਦੋਸ਼ੀਆ ਦੇ ਖਿਲਾਫ ਹੋਵੇਗੀ ਉਚਿਤ ਕਾਰਵਾਈ

ਚੰਡੀਗੜ੍ਹ, 04 ਅਗਸਤ(ਗੁਰਬਿੰਦਰ ਸਿੰਘ)- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਧੰਦੀਵਾਲ ਦੇ ਜਿੰਮੀਦਾਰਾਂ ਵਲੋਂ ਅਨੁਸੂਚਿਤ ਜਾਤੀ ਦੇ ਲੋਕਾਂ ਦਾ ਬਾਈਕਾਟ ਕਰਨ ਦੇ ਮਾਮਲੇ ਵਿੱਚ ਡਿਪਟੀ ਕਮਿਸ਼ਨਰ, ਸੰਗਰੂਰ ਅਤੇ ਐਸ.ਐਸ.ਪੀ. ਸੰਗਰੂਰ ਨੂੰ 08 ਅਗਸਤ, 2017 ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਨਿਰਦੇਸ਼ ਦਿੱਤੇ ਹਨ।
ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਦੱਸਿਆ ਕਿ ਅਖਬਾਰਾਂ ਵਿੱਚ ਛਪੀ ਖਬਰ ਕਿ ਧੂਰੀ ਵਿੱਚ ਪੈਂਦੇ ਧੰਦੀਵਾਲ ਵਿੱਚ ਜਿੰਮੀਦਾਰਾਂ ਨੇ ਅਨੁਸੂਚਿਤ ਜਾਤੀ ਦੇ ਲੋਕਾਂ ਦਾ ਬਾਈਕਾਟ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਰੋਜ਼ਗਾਰ ਦੇਣ ਜਾਂ ਸਮਾਨ ਜਾਂ ਸੋਦਾ ਦੇਣ ਵਾਲਿਆ ਨੂੰ 5000/- ਰੁਪਏ ਜ਼ੁਰਮਾਨਾ ਕਰਨ ਦਾ ਐਲਾਨ ਵੀ ਕੀਤਾ ਹੈ ਅਤੇ ਅਨੁਸੂਚਿਤ ਜਾਤੀ ਦੇ ਲੋਕਾਂ ਦੇ ਪਸੂਆਂ ਲਈ ਚਾਰਾ ਨਾ ਮਿਲਣ ਕਰਕੇ ਹੋਈ ਗੰਭੀਰ ਸਥਿਤੀ ਨੂੰ ਦੇਖਦਿਆਂ, ਕਮਿਸ਼ਨ ਨੇ ਇਸ ਦਾ ਖੁਦ ਨੋਟਿਸ ਲੈਦੇ ਹੋਏ ਪੜਤਾਲ ਕਰਨ ਦਾ ਫੈਸਲਾ ਕੀਤਾ ਹੈ ਅਤੇ ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ, ਸੰਗਰੂਰ ਅਤੇ ਐਸ.ਐਸ.ਪੀ. ਸੰਗਰੂਰ ਨੂੰ ਇਸ ਮਾਮਲੇ ਸਬੰਧੀ ਮੁਕੰਮਲ ਰਿਪੋਰਟ 08 ਅਗਸਤ, 2017 ਤੱਕ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਦੇਣ ਲਈ ਆਖਿਆ ਹੈ।
ਉਹਨਾਂ ਨੇ ਕਿਹਾ ਕਿ ਦੋਸ਼ੀਆ ਦੇ ਖਿਲਾਫ ਉਚਿਤ ਕਾਰਵਾਈ ਕੀਤੀ ਜਾਵੇਗੀ ਅਤੇ ਹਾਲਾਤ ਜਲਦ ਸੁਧਰ ਜਾਣਗੇ।

Leave a Reply

Your email address will not be published. Required fields are marked *

*