Home » News » Crime » ਵਿਜੀਲੈਂਸ ਵਲੋਂ ਪੰਚਾਇਤ ਸੈਕਟਰੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ

ਵਿਜੀਲੈਂਸ ਵਲੋਂ ਪੰਚਾਇਤ ਸੈਕਟਰੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ


ਚੰਡੀਗੜ(JT NEWS TEAM), 8 ਸਤੰਬਰ:- ਭ੍ਰਿਸਟਾਚਾਰ ਅੱਜ ਹਰ ਵਿਭਾਗ ਵਿੱਚ ਆਪਣੀ ਪਕੜ ਮਜ਼ਬੂਤ ਕਰਦਾ ਜਾ ਰਿਹਾ ਹੈ। ਇਸ ਲਈ ਵਿਜੀਲੈਂਸ ਬਿਊਰੋ ਵਲੋਂ ਇਸ ਪ੍ਰਤੀ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਇਸੇ ਮੁਹਿੰਮ ਦੌਰਾਨ ਪਿੰਡ ਬਹਾਦਰਗੜ, ਬੀ.ਡੀ.ਪੀ.ਓ ਦੇ ਦਫਤਰ, ਸੰਗਰੂਰ ਵਿਖੇ ਤਾਇਨਾਤ ਪੰਚਾਇਤ ਸੈਕਟਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਜਗਦੀਸ਼ ਰਾਏ, ਵਾਸੀ ਚੀਮਾ ਮੰਡੀ, ਤਹਿਸੀਲ ਸੁਨਾਮ ਜਿਲਾ ਸੰਗਰੂਰ ਦੀ ਸ਼ਿਕਾਇਤ ਉੱਤੇ ਪੰਚਾਇਤ ਸੈਕਟਰੀ ਅਸ਼ੋਕ ਕੁਮਾਰ ਨੂੰ ਵਿਜੀਲੈਂਸ ਬਿਓਰੇ ਵਲੋਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਸ ਵਲੋਂ ਪਿੰਡ ਬਹਾਦਰਪੁਰ ਵਿਖੇ ਲਗਾਇਆਂ 7 ਸਬਮਰਸੀਬਲ ਮੋਟਰਾਂ ਦਾ ਚੈਕ ਪ੍ਰਾਪਤ ਕਰਨ ਬਦਲੇ ਪੰਚਾਇਤ ਸੈਕਟਰੀ ਵਲੋਂ 77 ਹਜਾਰ ਰੁਪਏ ਦੀ ਮੰਗ ਕੀਤੀ ਗਈ ਹੈ।

ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਪੰਚਾਇਤ ਸੈਕਟਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 70 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *

*