Home » Devotional » ਹੁਕਮਨਾਮਾ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ

ਹੁਕਮਨਾਮਾ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ

01-09-2017 (Morning)
(ANG 476)


ਆਸਾ ॥
ਗਜ ਸਾਢੇ ਤੈ ਤੈ ਧੋਤੀਆ ਤਿਹਰੇ ਪਾਇਨਿ ਤਗ ॥ ਗਲੀ ਜਿਨ੍ਾ ਜਪਮਾਲੀਆ ਲੋਟੇ ਹਥਿ ਨਿਬਗ ॥ ਓਇ ਹਰਿ ਕੇ ਸੰਤ ਨ ਆਖੀਅਹਿ ਬਾਨਾਰਸਿ ਕੇ ਠਗ ॥੧॥ ਐਸੇ ਸੰਤ ਨ ਮੋ ਕਉ ਭਾਵਹਿ ॥ ਡਾਲਾ ਸਿਉ ਪੇਡਾ ਗਟਕਾਵਹਿ ॥੧॥ ਰਹਾਉ ॥ ਬਾਸਨ ਮਾਂਜਿ ਚਰਾਵਹਿ ਊਪਰਿ ਕਾਠੀ ਧੋਇ ਜਲਾਵਹਿ ॥ ਬਸੁਧਾ ਖੋਦਿ ਕਰਹਿ ਦੁਇ ਚੂਲੇ੍ ਸਾਰੇ ਮਾਣਸ ਖਾਵਹਿ ॥੨॥ ਓਇ ਪਾਪੀ ਸਦਾ ਫਿਰਹਿ ਅਪਰਾਧੀ ਮੁਖਹੁ ਅਪਰਸ ਕਹਾਵਹਿ ॥ ਸਦਾ ਸਦਾ ਫਿਰਹਿ ਅਭਿਮਾਨੀ ਸਗਲ ਕੁਟੰਬ ਡੁਬਾਵਹਿ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੇ ਕਰਮ ਕਮਾਵੈ ॥ ਕਹੁ ਕਬੀਰ ਜਿਸੁ ਸਤਿਗੁਰੁ ਭੇਟੈ ਪੁਨਰਪਿ ਜਨਮਿ ਨ ਆਵੈ ॥੪॥੨॥

आसा ॥
गज साढे तै तै धोतीआ तिहरे पाइनि तग ॥ गली जिन्हा जपमालीआ लोटे हथि निबग ॥ ओइ हरि के संत न आखीअहि बानारसि के ठग ॥१॥ ऐसे संत न मो कउ भावहि ॥ डाला सिउ पेडा गटकावहि ॥१॥ रहाउ ॥ बासन मांजि चरावहि ऊपरि काठी धोइ जलावहि ॥ बसुधा खोदि करहि दुइ चूलेह्ह सारे माणस खावहि ॥२॥ ओइ पापी सदा फिरहि अपराधी मुखहु अपरस कहावहि ॥ सदा सदा फिरहि अभिमानी सगल कुटंब डुबावहि ॥३॥ जितु को लाइआ तित ही लागा तैसे करम कमावै ॥ कहु कबीर जिसु सतिगुरु भेटै पुनरपि जनमि न आवै ॥४॥२॥

aasaa.
gaj saadhay tai tai Dhotee-aa tihray paa-in tag. galee jinHaa japmaalee-aa lotay hath nibag. o-ay har kay sant na aakhee-ahi baanaaras kay thag. ||1|| aisay sant na mo ka-o bhaaveh. daalaa si-o paydaa gatkaavahi. ||1|| rahaa-o. baasan maaNj charaaveh oopar kaathee Dho-ay jalaaveh. basuDhaa khod karahi du-ay choolHay saaray maanas khaaveh. ||2|| o-ay paapee sadaa fireh apraaDhee mukhahu apras kahaaveh. sadaa sadaa fireh abhimaanee sagal kutamb dubaaveh. ||3|| jit ko laa-i-aa tit hee laagaa taisay karam kamaavai. kaho kabeer jis satgur bhaytai punrap janam na aavai. ||4||2||

ਵਿਆਖਿਆ
ਆਸਾ ॥
(ਜੋ ਮਨੁੱਖ) ਸਾਢੇ ਤਿੰਨ ਤਿੰਨ ਗਜ਼ (ਲੰਮੀਆਂ) ਧੋਤੀਆਂ (ਪਹਿਨਦੇ, ਅਤੇ) ਤਿਹਰੀਆਂ ਤੰਦਾਂ ਵਾਲੇ ਜਨੇਊ ਪਾਂਦੇ ਹਨ, ਜਿਨ੍ਹਾਂ ਦੇ ਗਲਾਂ ਵਿਚ ਮਾਲਾਂ ਹਨ ਤੇ ਹੱਥ ਵਿੱਚ ਲਿਸ਼ਕਾਏ ਹੋਏ ਲੋਟੇ ਹਨ, (ਨਿਰੇ ਇਹਨਾਂ ਲੱਛਣਾਂ ਕਰਕੇ) ਉਹ ਮਨੁੱਖ ਪਰਮਾਤਮਾ ਦੇ ਭਗਤ ਨਹੀਂ ਆਖੇ ਜਾਣੇ ਚਾਹੀਦੇ, ਉਹ ਤਾਂ (ਅਸਲ ਵਿਚ) ਬਨਾਰਸੀ ਠੱਗ ਹਨ ।੧। ਮੈਨੂੰ ਅਜਿਹੇ ਸੰਤ ਚੰਗੇ ਨਹੀਂ ਲੱਗਦੇ, ਜੋ ਮੂਲ ਨੂੰ ਭੀ ਟਹਿਣੀਆਂ ਸਮੇਤ ਖਾ ਜਾਣ (ਭਾਵ, ਜੋ ਮਾਇਆ ਦੀ ਖ਼ਾਤਰ ਮਨੁੱਖਾਂ ਨੂੰ ਜਾਨੋਂ ਮਾਰਨੋਂ ਭੀ ਸੰਕੋਚ ਨਾ ਕਰਨ) ।੧।ਰਹਾਉ। (ਇਹ ਲੋਕ) ਧਰਤੀ ਪੁੱਟ ਕੇ ਦੋ ਚੁੱਲ੍ਹੇ ਬਣਾਂਦੇ ਹਨ, ਭਾਂਡੇ ਮਾਂਜ ਕੇ (ਚੁੱਲਿ੍ਹਆਂ) ਉੱਤੇ ਰੱਖਦੇ ਹਨ, (ਹੇਠਾਂ) ਲੱਕੜੀਆਂ ਧੋ ਕੇ ਬਾਲਦੇ ਹਨ (ਸੁੱਚ ਤਾਂ ਇਹੋ ਜਿਹੀ, ਪਰ ਕਰਤੂਤ ਇਹ ਹੈ ਕਿ) ਸਮੂਲਚੇ ਮਨੁੱਖ ਖਾ ਜਾਂਦੇ ਹਨ ।੨। ਇਹੋ ਜਿਹੇ ਮੰਦ-ਕਰਮੀ ਮਨੁੱਖ ਸਦਾ ਵਿਕਾਰਾਂ ਵਿਚ ਹੀ ਖਚਿਤ ਫਿਰਦੇ ਹਨ, ਉਂਞ ਮੂੰਹੋਂ ਅਖਵਾਂਦੇ ਹਨ ਕਿ ਅਸੀ ਮਾਇਆ ਦੇ ਨੇੜੇ ਨਹੀਂ ਛੋਂਹਦੇ । ਸਦਾ ਅਹੰਕਾਰ ਵਿਚ ਮੱਤੇ ਫਿਰਦੇ ਹਨ, (ਇਹ ਆਪ ਤਾਂ ਡੁੱਬੇ ਹੀ ਸਨ) ਸਾਰੇ ਸਾਥੀਆਂ ਨੂੰ ਭੀ (ਇਹਨਾਂ ਮੰਦ-ਕਰਮਾਂ ਵਿਚ) ਡੋਬਦੇ ਹਨ ।੩। (ਪਰ ਜੀਵਾਂ ਦੇ ਕੀਹ ਵੱਸ?) ਜਿਸ ਪਾਸੇ ਪਰਮਾਤਮਾ ਨੇ ਕਿਸੇ ਮਨੁੱਖ ਨੂੰ ਲਾਇਆ ਹੈ ਉਸੇ ਪਾਸੇ ਉਹ ਲੱਗਾ ਹੋਇਆ ਹੈ, ਤੇ ਉਹੋ ਜਿਹੇ ਹੀ ਉਹ ਕੰਮ ਕਰ ਰਿਹਾ ਹੈ । ਹੇ ਕਬੀਰ! ਸੱਚ ਤਾਂ ਇਹ ਹੈ ਕਿ ਜਿਸ ਨੂੰ ਸਤਿਗੁਰੂ ਮਿਲ ਪੈਂਦਾ ਹੈ, ਉਹ ਫਿਰ ਕਦੇ ਜਨਮ (ਮਰਨ ਦੇ ਗੇੜ) ਵਿਚ ਨਹੀਂ ਆਉਂਦਾ ।੪।੨।

Aasaa:
They wear loin cloths, three and a half yards long, and triple-wound sacred threads. They have rosaries around their necks, and they carry glittering jugs in their hands. They are not called Saints of the Lord – they are thugs of Benares. ||1|| Such ‘saints’ are not pleasing to me; they eat the trees along with the branches. ||1||Pause|| They wash their pots and pans before putting them on the stove, and they wash the wood before lighting it. They dig up the earth and make two fireplaces, but they eat the whole person! ||2|| Those sinners continually wander in evil deeds, while they call themselves touch-nothing saints. They wander around forever and ever in their self-conceit, and all their families are drowned. ||3|| He is attached to that, to which the Lord has attached him, and he acts accordingly. Says Kabeer, one who meets the True Guru, is not reincarnated again. ||4||2||

Waheguru Ji Ka Khalsa Waheguru Ji Ki Fateh Ji

Leave a Reply

Your email address will not be published. Required fields are marked *

*