Home » National » ਦੇਸ਼ ਦੀ ਆਜ਼ਾਦੀ ਦੇ ਗੌਰਵਸ਼ਾਲੀ ਇਤਿਹਾਸ ਨੂੰ ਸਕੂਲ ਸਿੱਖਿਆ ਵਿੱਚ ਪ੍ਰਮੁੱਖਤਾ ਨਾਲ ਸ਼ਾਮਿਲ ਕਰਨ ਦੀ ਲੋੜ-ਭਾਰਤ ਭੂਸ਼ਣ ਆਸ਼ੂ

ਦੇਸ਼ ਦੀ ਆਜ਼ਾਦੀ ਦੇ ਗੌਰਵਸ਼ਾਲੀ ਇਤਿਹਾਸ ਨੂੰ ਸਕੂਲ ਸਿੱਖਿਆ ਵਿੱਚ ਪ੍ਰਮੁੱਖਤਾ ਨਾਲ ਸ਼ਾਮਿਲ ਕਰਨ ਦੀ ਲੋੜ-ਭਾਰਤ ਭੂਸ਼ਣ ਆਸ਼ੂ

ਦੇਸ਼ ਦੀ ਆਜ਼ਾਦੀ ਦੇ ਗੌਰਵਸ਼ਾਲੀ ਇਤਿਹਾਸ ਨੂੰ ਸਕੂਲ ਸਿੱਖਿਆ ਵਿੱਚ ਪ੍ਰਮੁੱਖਤਾ ਨਾਲ ਸ਼ਾਮਿਲ ਕਰਨ ਦੀ ਲੋੜ-ਭਾਰਤ ਭੂਸ਼ਣ ਆਸ਼ੂ

 

ਕਿਹਾ! ਪੰਜਾਬ ਸਰਕਾਰ ਸ਼ਹੀਦਾਂ ਦੀ ਵਿਰਾਸਤ ਅਤੇ ਸੁਪਨਿਆਂ ਨੂੰ ਸਕਾਰ ਕਰਨ ਲਈ ਵਚਨਬੱਧ

 

ਸ਼ਹੀਦ ਸੁਖਦੇਵ ਦੇ ਜਨਮ ਦਿਵਸ ਸੰਬੰਧੀ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ

 

ਲੁਧਿਆਣਾ(ਪਵਨ ਕੁਮਾਰ)-ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਦੇਸ਼ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਆਜ਼ਾਦ ਕਰਾਉਣ ਵਾਲੇ ਸ਼ਹੀਦਾਂ ਦੀ ਯਾਦ ਨੂੰ ਹਮੇਸ਼ਾਂ ਜੀਵਤ ਰੱਖਣਾ ਅਤੇ ਆਉਣ ਵਾਲੀਆਂ ਪੀੜਆਂ ਨੂੰ ਜਾਣੂ ਕਰਾਉਣਾ ਸਾਡਾ ਹਰੇਕ ਦੇਸ਼ ਵਾਸੀ ਦਾ ਫਰਜ਼ ਬਣਦਾ ਹੈ। ਉਨ੍ਹਾਂ ਇਸ ਗੱਲ ਦੀ ਵਕਾਲਤ ਕੀਤੀ ਕਿ ਦੇਸ਼ ਦੀ ਆਜ਼ਾਦੀ ਦੇ ਗੌਰਵਸ਼ਾਲੀ ਇਤਿਹਾਸ ਨੂੰ ਸਕੂਲ ਸਿੱਖਿਆ ਵਿੱਚ ਪ੍ਰਮੁੱਖਤਾ ਨਾਲ ਸ਼ਾਮਿਲ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਵਿਸ਼ੇ ‘ਤੇ ਵਿਸ਼ੇਸ਼ ਪੀਰੀਅਡਾਂ ਲੱਗਣੇ ਚਾਹੀਦੇ ਹਨ। ਇਸ ਬਾਰੇ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕਰਨਗੇ। ਸ਼੍ਰੀ ਆਸ਼ੂ ਅੱਜ ਗੁਰੂ ਨਾਨਕ ਦੇਵ ਭਵਨ ਵਿਖੇ ਮਹਾਨ ਸ਼ਹੀਦ ਸੁਖਦੇਵ ਜੀ ਦੇ ਜਨਮ ਦਿਵਸ ‘ਤੇ ਆਯੋਜਿਤ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।

ਸ਼ਹੀਦ ਨੂੰ ਫੁੱਲ ਮਾਲਾਵਾਂ ਭੇਂਟ ਕਰਨ ਉਪਰੰਤ ਸ੍ਰੀ ਆਸ਼ੂ ਨੇ ਕਿਹਾ ਕਿ ਸ਼ਹੀਦ ਸੁਖਦੇਵ ਜੀ ਇੱਕ ਮਹਾਨ ਕ੍ਰਾਂਤੀਕਾਰੀ ਸਨ, ਜਿਨ੍ਹਾਂ ਨੇ ਭਾਰਤ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਅਜ਼ਾਦੀ ਸੰਘਰਸ਼ ਵਿੱਚ ਅਹਿਮ ਰੋਲ ਅਦਾ ਕੀਤਾ। ਸ਼ਹੀਦ ਸੁਖਦੇਵ ਜੀ ਦੇਸ਼ ਦੇ ਉਨ੍ਹਾਂ ਮਹਾਨ ਯੋਧਿਆਂ ਵਿੱਚ ਇੱਕ ਸੀ, ਜਿਨ੍ਹਾਂ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ। ਉਨ੍ਹਾਂ ਆਪਣੇ ਬਚਪਨ ਤੋਂ ਹੀ ਅੰਗਰੇਜ਼ ਹਾਕਮਾਂ ਵੱਲੋਂ ਭਾਰਤੀਆਂ ‘ਤੇ ਕੀਤੇ ਜਾਂਦੇ ਜੁਲਮਾਂ ਨੂੰ ਅੱਖੀਂ ਦੇਖਿਆ ਸੀ, ਜਿਸ ਕਾਰਨ ਉਹ ਆਜ਼ਾਦੀ ਦੇ ਸੰਘਰਸ਼ ਵਿੱਚ ਸ਼ਾਮਿਲ ਹੋਏ ਅਤੇ ਦੇਸ਼ ਨੂੰ ਅੰਗਰੇਜ਼ੀ ਸਾਮਰਾਜ ਤੋਂ ਮੁਕਤ ਕਰਵਾਉਣ ਦਾ ਪ੍ਰਣ ਲਿਆ। ਉਹਨਾਂ ਨੈਸ਼ਨਲ ਕਾਲਜ ਲਾਹੌਰ ਵਿਖੇ ਵੀ ਨੌਜਵਾਨਾਂ ਨੂੰ ਦੇਸ਼ ਆਜ਼ਾਦ ਕਰਵਾਉਣ ਲਈ ਸਿੱਖਿਅਤ ਕੀਤਾ ਅਤੇ ਲਾਹੌਰ ਵਿਖੇ ‘ਨੌਜਵਾਨ ਭਾਰਤ ਸਭਾ’ ਬਣਾਈ, ਜੋ ਕਿ ਹੋਰਨਾਂ ਸਮਾਜਿਕ ਗਤੀਵਿਧੀਆਂ ਦੇ ਨਾਲ-ਨਾਲ ਨੌਜਵਾਨਾਂ ਨੂੰ ਦੇਸ਼ ਨੂੰ ਅਜ਼ਾਦ ਕਰਾਉਣ ਲਈ ਸੰਘਰਸ਼ ਵਿੱਚ ਕੁੱਦਣ ਲਈ ਪ੍ਰੇਰਦੀ ਸੀ।

 

Leave a Reply

Your email address will not be published. Required fields are marked *

*