Home » Punjab » ਜ਼ਿਲ੍ਹਾ ਲੁਧਿਆਣਾ ਵਿੱਚ ਮਿਸ਼ਨ ‘ਤੰਦਰੁਸਤ ਪੰਜਾਬ’ ਦੀ ਸ਼ੁਰੂਆਤ 5 ਜੂਨ ਨੂੰ

ਜ਼ਿਲ੍ਹਾ ਲੁਧਿਆਣਾ ਵਿੱਚ ਮਿਸ਼ਨ ‘ਤੰਦਰੁਸਤ ਪੰਜਾਬ’ ਦੀ ਸ਼ੁਰੂਆਤ 5 ਜੂਨ ਨੂੰ

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਕਰਨਗੇ ਸ਼ੁਰੂਆਤ

-ਆਮ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਤੇ ਸਰਕਾਰੀ ਮਹਿਕਮਿਆਂ ਨੂੰ ਮਿਲਾਵਟਖੋਰਾਂ ਤੇ ਪ੍ਰਦੂਸ਼ਣ ਫੈਲਾਉਣ ਵਾਲਿਆਂ ਵਿਰੁੱਧ ਮੁਹਿੰਮ ਚਲਾਉਣ ਲਈ ਆਖਿਆ

-ਜ਼ਿਲ੍ਹੇ ਦੇ ਲੋਕਾਂ ਨੂੰ ‘ਤੰਦਰੁਸਤ ਪੰਜਾਬ’ ਲਈ ਸਹਿਯੋਗ ਦੇਣ ਦੀ ਅਪੀਲ

 

ਲੁਧਿਆਣਾ(ਬਲਵੀਰ ਸਿੰਘ)-ਪੰਜਾਬ ਸਰਕਾਰ ਵੱਲੋਂ ਰਾਜ ਦੇ ਸਾਰੇ ਨਾਗਰਿਕਾਂ ਨੂੰ ਮਿਆਰੀ ਹਵਾ, ਮਿਆਰੀ ਪਾਣੀ ਅਤੇ ਮਿਲਾਵਟ ਰਹਿਤ ਭੋਜਨ/ਖੁਰਾਕ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸਿਹਤ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ5 ਜੂਨ ਨੂੰ ਹਰੇਕ ਜ਼ਿਲ੍ਹਾ ਪੱਧਰ ‘ਤੇ ਮਿਸ਼ਨ ‘ਤੰਦਰੁਸਤ ਪੰਜਾਬ’  ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਤਹਿਤ ਲੁਧਿਆਣਾ ਵਿਖੇ 5 ਜੂਨ ਨੂੰ ਕੀਤਾ ਜਾ ਰਿਹਾ ਸਮਾਗਮ ‘ਵਿਸ਼ਵ ਵਾਤਾਵਰਣ ਦਿਵਸ’ ਨੂੰ ਸਮਰਪਿਤ ਕੀਤਾ ਜਾਵੇਗਾ। ਜਿਸ ਵਿੱਚ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਇਸ ਮਿਸ਼ਨ ਨੂੰ ਲਾਂਚ ਕਰਨਗੇ।

ਸਥਾਨਕ ਗੁਰੂ ਨਾਨਕ ਭਵਨ ਵਿਖੇ ਹੋਣ ਵਾਲੇ ਇਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵ) ਡਾ. ਸ਼ੇਨਾ ਅਗਰਵਾਲ ਨੇ ਅੱਜ ਮਿਸ਼ਨ ‘ਤੰਦਰੁਸਤ ਪੰਜਾਬ’ ਸਬੰਧੀ ਯੋਜਨਾਬੰਦੀ ਉਲੀਕਣ ਲਈ ਵੱਖ-ਵੱਖ ਵਿਭਾਗਾਂ ਦੀ ਸੱਦੀ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮਿਸ਼ਨ ਦਾ ਮੁੱਖ ਉਦੇਸ਼ ਲੋਕਾਂ ਨੂੰ ਸਿਹਤਮੰਦ ਚੌਗਿਰਦਾ ਮੁਹੱਈਆ ਕਰਵਾਉਣਾ ਹੈ, ਜਿਸ ਤਹਿਤ ਉਨ੍ਹਾਂ ਨੂੰ ਸਿਹਤ ਸੰਭਾਲ ਪ੍ਰਤੀ ਜਾਗਰੂਕ ਕਰਨ ਤੋਂ ਇਲਾਵਾ ਸ਼ੁੱਧ ਹਵਾ ਤੇ ਪਾਣੀ, ਮਿਲਾਵਟ ਰਹਿਤ ਭੋਜਨ ਅਤੇ ਖੁਰਾਕੀ ਉਤਪਾਦ ਮੁਹੱਈਆ ਕਰਵਾਉਣੇ ਹਨ ਤਾਂ ਜੋ  ਉਨ੍ਹਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਹਮੇਸ਼ਾਂ ਤੰਦਰੁਸਤ ਰਹੇ। ਉਨ੍ਹਾਂ ਆਮ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਤੇ ਸਰਕਾਰੀ ਮਹਿਕਮਿਆਂ ਨੂੰ ਮਿਲਾਵਟਖੋਰਾਂ ਤੇ ਪ੍ਰਦੂਸ਼ਣ ਫੈਲਾਉਣ ਵਾਲਿਆਂ ਵਿਰੁੱਧ ਮੁਹਿੰਮ ਚਲਾਉਣ ਲਈ ਆਖਿਆ।

ਉਨ੍ਹਾਂ ਦੱਸਿਆ ਕਿ ਇਸ ਮਿਸ਼ਨ ਨੂੰ ਲਾਂਚ ਕਰਨ ਲਈ ਜਿਲ੍ਹਾ ਲੁਧਿਆਣਾ ਵਿਚ ਵਿਸ਼ੇਸ਼ ਸਮਾਗਮ ਵਿਚ ਜਿੱਥੇ ਹਾਜ਼ਰੀਨ ਨੂੰ ਤੰਦਰੁਸਤ ਜੀਵਨ ਬਾਰੇ ਜਾਗਰੂਕ ਕੀਤਾ ਜਾਵੇਗਾ, ਉਥੇ ਹੀ ਖੂਨਦਾਨ ਕੈਂਪ, ਸਿਹਤ ਜਾਗਰੂਕਤਾ ਕੈ

Leave a Reply

Your email address will not be published. Required fields are marked *

*