Home » Punjab » ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਜਾਰੀ ਲੜਾਈ ਲਈ ਸਹਿਯੋਗ ਦੀ ਕੀਤੀ ਅਪੀਲ

ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਜਾਰੀ ਲੜਾਈ ਲਈ ਸਹਿਯੋਗ ਦੀ ਕੀਤੀ ਅਪੀਲ

ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਜਾਰੀ ਲੜਾਈ ਲਈ ਸਹਿਯੋਗ ਦੀ ਕੀਤੀ ਅਪੀਲ
ਖੰਨਾ/ਲੁਧਿਆਣਾ(ਪਵਨ ਕੁਮਾਰ/ਵਿਕਾਸ ) ਜੰਗਲਾਤ, ਜੰਗਲੀ ਜੀਵ ਸੁਰੱਖਿਆ, ਪ੍ਰਿੰਟਿੰਗ ਤੇ ਸ਼ਟੇਸ਼ਨਰੀ, ਐਸ.ਸੀ., ਬੀ.ਸੀ. ਤੇ ਪੱਛੜੀਆਂ ਸ੍ਰੈਣੀਆਂ ਭਲਾਈ ਵਿਭਾਗਾਂ ਬਾਰੇ ਕੈਬਨਿਟ ਮੰਤਰੀ ਸ੍ਰ. ਸਾਧੂ ਸਿੰਘ ਧਰਮਸੋਤ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆ ਖਿਲਾਫ਼ ਜਾਰੀ ਲੜਾਈ ‘ਚ ਵੱਧ ਤੋਂ ਵੱਧ ਸਹਿਯੋਗ ਕਰਨ ਤਾਂ ਕਿ ਪੰਜਾਬ ਨੂੰ ਨਸ਼ਾ ਰਹਿਤ ਸੂਬਾ ਬਣਾਇਆ ਜਾ ਸਕੇ। ਸ੍ਰ. ਧਰਮਸੋਤ ਅੱਜ ਇੱਥੇ ਹਿੰਦ ਸਮਾਚਾਰ ਗਰੁੱਪ ਵੱਲੋਂ ਸਵ. ਸਵਦੇਸ਼ ਚੋਪੜਾ ਧਰਮਪਤਨੀ ਸ੍ਰੀ ਵਿਜੈ ਚੋਪੜਾ ਚੀਫ਼ ਐਡੀਟਰ ਹਿੰਦ ਸਮਾਚਾਰ ਗਰੁੱਪ, ਦੀ ਦੂਜੀ ਬਰਸੀ ਮੌਕੇ ਲਗਾਏ ਮੈਡੀਕਲ ਕੈਂਪ ਉਪਰੰਤ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਹਨਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਪੂਰੀ ਤਰ੍ਹਾਂ ਖਾਤਮੇ ਲਈ ਲੋਕ ਪੰਜਾਬ ਸਰਕਾਰ ਨੂੰ ਬਣਦਾ ਸਹਿਯੋਗ ਕਰਨ ਤਾਂ ਹੀ ਪੰਜਾਬ ਵਿੱਚੋਂ ਨਸ਼ਿਆਂ ਦੀ ਭੈੜੀ ਬਿਮਾਰੀ ਨੂੰ ਜੜ ਤੋਂ ਖਤਮ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਹਿੰਦ ਸਮਾਚਾਰ ਗਰੁੱਪ ਵੱਲੋਂ ਗਰੀਬ ਲੋਕਾਂ ਦੀ ਸਹਾਇਤਾ ਕੀਤੀ ਜਾਂਦੀ ਹੈ ਅਤੇ ਮੈਡੀਕਲ ਕੈਂਪ ਲਗਾ ਕੇ ਲੋਕਾਂ ਦੀ ਸਿਹਤ ਦਾ ਚੈਕ-ਅਪ ਕੀਤਾ ਜਾਂਦਾ ਹੈ, ਜੋ ਕਿ ਮਾਨਵਤਾ ਦੀ ਵੱਡੀ ਸੇਵਾ ਹੈ।
ਸ੍ਰ. ਧਰਮਸੋਤ ਨੇ ਕਿਹਾ ਕਿ ਲੋਕਾਂ ਨੂੰ ਸਹੀ ਟਾਈਮ ਤੇ ਫੈਸਲਾ ਲੈ ਕੇ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ ਤਾਂ ਕਿ ਆਉਣ ਵਾਲੀਆਂ ਪੀੜੀਆਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ ਅਤੇ ਸੂਬਾ ਮੁੜ ਖੁਸ਼ਹਾਲ ਹੋ ਸਕੇ। ਉਹਨਾਂ ਕਿਹਾ ਕਿ ਮੁੱਖ ਮਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸੁਹਿਰਦ ਯਤਨਾਂ ਨਾਲ ਰਾਜ ਵਿੱਚ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾ ਚੁੱਕੀ ਹੈ।
ਪੱਤਰਕਾਰਾਂ ਦੇ ਇੱਕ ਸੁਆਲ ਦਾ ਜੁਆਬ ਦਿੰਦਿਆ ਸ੍ਰ. ਧਰਮਸੋਤ ਨੇ ਕਿਹਾ ਕਿ ਉਹ ਆਪਣਾ ਡੋਪ ਟੈਸਟ ਕਰਵਾਉਣ ਲਈ ਬਿਲਕੁਲ ਤਿਆਰ ਹਨ ਅਤੇ ਪੁਲਿਸ ਸਮੇਤ ਹੋਰ ਸਰਕਾਰੀ ਮੁਲਾਜ਼ਮਾਂ ਦਾ ਡੋਪ ਟੈਸਟ ਕਰਵਾਉਣਾ ਲਾਜ਼ਮੀ ਕੀਤਾ ਗਿਆ ਹੈ ਤਾਂ ਕਿ ਸੂਬੇ ਵਿੱਚ ਪੂਰੀ ਤਰਾਂ ਨਸ਼ਿਆਂ ਦਾ ਖਾਤਮਾ ਕੀਤਾ ਜਾ ਸਕੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸਮਰਾਲਾ ਸ੍ਰ. ਅਮਰੀਕ ਸਿੰਘ ਢਿੱਲੋਂ, ਸਾਬਕਾ ਕੈਬਨਿਟ ਮੰਤਰੀ ਸ੍ਰ. ਤੇਜ ਪ੍ਰਕਾਸ਼ ਸਿੰਘ, ਐਸ.ਐਸ.ਪੀ. ਖੰਨਾ ਸ੍ਰ. ਨਵਜੋਤ ਸਿੰਘ ਮਾਹਲ, ਐਸ.ਡੀ.ਐਮ. ਖੰਨਾ ਸ੍ਰ. ਸਨਦੀਪ ਸਿੰਘ ਅਤੇ ਕਾਂਗਰਸੀ ਆਗੂ ਤੇ ਇਲਾਕੇ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਹਾਜ਼ਰ ਸਨ।

Leave a Reply

Your email address will not be published. Required fields are marked *

*