Home » Punjab » ਵਿਧਾਇਕ ਸੁਰਿੰਦਰ ਡਾਵਰ ਵੱਲੋਂ ਸਿਹਤ ਵਿਭਾਗ ਨੂੰ ਦਵਾਈ ਵਿਕਰੇਤਾਵਾਂ ਦੀ ਲਗਾਤਾਰ ਚੈਕਿੰਗ ਕਰਨ ਦੀ ਹਦਾਇਤ

ਵਿਧਾਇਕ ਸੁਰਿੰਦਰ ਡਾਵਰ ਵੱਲੋਂ ਸਿਹਤ ਵਿਭਾਗ ਨੂੰ ਦਵਾਈ ਵਿਕਰੇਤਾਵਾਂ ਦੀ ਲਗਾਤਾਰ ਚੈਕਿੰਗ ਕਰਨ ਦੀ ਹਦਾਇਤ

ਵਿਧਾਇਕ ਸੁਰਿੰਦਰ ਡਾਵਰ ਵੱਲੋਂ ਸਿਹਤ ਵਿਭਾਗ ਨੂੰ ਦਵਾਈ ਵਿਕਰੇਤਾਵਾਂ ਦੀ ਲਗਾਤਾਰ ਚੈਕਿੰਗ ਕਰਨ ਦੀ ਹਦਾਇਤ
-ਸਿਵਲ ਹਸਪਤਾਲ ਵਿਖੇ ਜਾ ਕੇ ਕਰਵਾਇਆ ਆਪਣਾ ‘ਡੋਪ ਟੈਸਟ’
ਲੁਧਿਆਣਾ, 9 ਜੁਲਾਈ (ਪਵਨ ਕੁਮਾਰ)-ਹਲਕਾ ਲੁਧਿਆਣਾ (ਕੇਂਦਰੀ) ਦੇ ਵਿਧਾਇਕ ਸ੍ਰੀ ਸੁਰਿੰਦਰ ਕੁਮਾਰ ਡਾਬਰ ਨੇ ਸਿਹਤ ਵਿਭਾਗ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਉਹ ਨਸ਼ਿਆਂ ਦੀ ਸਪਲਾਈ ਰੋਕਣ ਲਈ ਦਵਾਈ ਵਿਕਰੇਤਾਵਾਂ ਦੀ ਲਗਾਤਾਰ ਚੈਕਿੰਗ ਜਾਰੀ ਰੱਖਣ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਲੱਗੇ ਗੈਰ ਸਮਾਜੀ ਤੱਤਾਂ ਨੂੰ ਕਿਸੇ ਵੀ ਹੀਲੇ ਬਖ਼ਸ਼ਿਆ ਨਹੀਂ ਜਾਵੇਗਾ। ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੀ ਦਿਸ਼ਾ ਵਿੱਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨਸ਼ਾ ਛੁਡਾਊ ਕੇਂਦਰ ਦਾ ਵਿਸ਼ੇਸ਼ ਤੌਰ ‘ਤੇ ਦੌਰਾ ਕਰਨ ਪਹੁੰਚੇ ਸ੍ਰੀ ਡਾਵਰ ਨੇ ਸਿਵਲ ਸਰਜਨ ਡਾ. ਪਰਵਿੰਦਰ ਪਾਲ ਸਿੰਘ ਸਿੱਧੂ ਨੂੰ ਹਦਾਇਤ ਕੀਤੀ ਕਿ ਉਹ ਅਚਨਚੇਤ ਛਾਪਾਮਾਰੀ ਲਗਾਤਾਰ ਜਾਰੀ ਰੱਖਣ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕਰਨ। ਇਸ ਮੌਕੇ ਉਨਾ ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਨਸ਼ਾ ਛੱਡ ਕੇ ਸਿਹਤਮੰਦ ਸਮਾਜ ਦਾ ਹਿੱਸਾ ਬਣਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਸ੍ਰੀ ਡਾਵਰ ਨੇ ਆਪਣਾ ਡੋਪ ਟੈਸਟ ਵੀ ਕਰਵਾਇਆ।
ਇਕੱਤਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਡਾਵਰ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ੇ ਦੀ ਜੜ• ਲੋਕਾਂ ਦੇ ਸਹਿਯੋਗ ਤੋਂ ਬਿਨਾਂ ਖ਼ਤਮ ਨਹੀਂ ਕੀਤੀ ਜਾ ਸਕਦੀ। ਇਸ ਦਿਸ਼ਾ ਵਿੱਚ ਸਮਾਜ ਦੇ ਹਰੇਕ ਵਰਗ ਵੱਲੋਂ ਸਹਿਯੋਗ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਉਨਾ ਦਾ ਧਿਆਨ ਵਿੱਚ ਆਇਆ ਕਿ ਹਸਪਤਾਲ ਦੇ ਕੁਝ ਕਰਮਚਾਰੀ ਨਸ਼ੇ ਦੀਆਂ ਦਵਾਈਆਂ ਦਾ ਕਥਿਤ ਕਾਰੋਬਾਰ ਕਰਦੇ ਹਨ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਜਲਦ ਹੀ ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਦੀ ਸਾਂਝੀ ਮੀਟਿੰਗ ਬੁਲਾਉਣਗੇ।

Leave a Reply

Your email address will not be published. Required fields are marked *

*