Home » Punjab » ਸੂਬੇ ਨੂੰ ‘ਫੂਡ ਪ੍ਰੋਸੈਸਿੰਗ ਹੱਬ’ ਵਜੋਂ ਵਿਕਸਤ ਕੀਤਾ ਜਾਵੇਗਾ-ਸਨਅਤ ਅਤੇ ਵਣਜ ਮੰਤਰੀ

ਸੂਬੇ ਨੂੰ ‘ਫੂਡ ਪ੍ਰੋਸੈਸਿੰਗ ਹੱਬ’ ਵਜੋਂ ਵਿਕਸਤ ਕੀਤਾ ਜਾਵੇਗਾ-ਸਨਅਤ ਅਤੇ ਵਣਜ ਮੰਤਰੀ

-ਲੁਧਿਆਣਾ ਅਤੇ ਰਾਜਪੁਰਾ ਵਿਖੇ ‘ਮੈਨੂੰਫੈਕਚਰਿੰਗ ਕਲੱਸਟਰ’ ਸਥਾਪਤ ਕੀਤੇ ਜਾਣਗੇ
-ਸੁੰਦਰ ਸ਼ਾਮ ਅਰੋੜਾ ਵੱਲੋਂ ਨਿਵੇਸ਼ਕਾਂ ਨੂੰ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਨਿਵੇਸ਼ ਕਰਨ ਦਾ ਸੱਦਾ
-ਪਹਿਲੀ ‘ਪੰਜਾਬ ਐਗਰੀ ਐਂਡ ਫੂਡ ਕੰਕਲੇਵ’ ਦੌਰਾਨ ਪੰਜਾਬ ਸਰਕਾਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ 25 ਨਿਵੇਸ਼ਕਾਂ ਨਾਲ ਸਮਝੌਤੇ ਸਹੀਬੱਧ
ਲੁਧਿਆਣਾ,(ਬਲਵੀਰ ਸਿੰਘ)-ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਹੈ ਕਿ ਸੂਬੇ ਵਿੱਚ ਉਦਯੋਗਾਂ ਲਈ ਦਿਨੋਂ ਦਿਨ ਮਜ਼ਬੂਤ ਹੁੰਦੇ ਜਾ ਰਹੇ ਬੁਨਿਆਦੀ ਢਾਂਚੇ ਅਤੇ ਵਧ ਰਹੀਆਂ ਸੰਭਾਵਨਾਵਾਂ ਦੇ ਚੱਲਦਿਆਂ ਪੰਜਾਬ ਨੂੰ ‘ਫੂਡ ਪ੍ਰੋਸੈਸਿੰਗ ਹੱਬ’ ਵਜੋਂ ਵਿਕਸਤ ਕੀਤਾ ਜਾਵੇਗਾ। ਇਸ ਦਿਸ਼ਾ ਵਿੱਚ ਉਦਯੋਗਾਂ ਲਈ ਜਿੱਥੇ ਸਾਜਗਾਰ ਮਾਹੌਲ ਦੀ ਸਿਰਜਣਾ ਕੀਤੀ ਜਾ ਰਹੀ ਹੈ, ਉਥੇ ਹੀ ਰਾਜ ਦੇ ਐਗਰੋ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਖੇਤਰ ਨੂੰ ਅਹਿਮ ਸੈਕਟਰ ਵਜੋਂ ਵਿਕਸਤ ਕਰਨ ਲਈ ਕਈ ਵਿੱਤੀ ਅਤੇ ਗੈਰ ਵਿੱਤੀ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ।
ਅੱਜ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕੰਨਫੈੱਡਰੇਸ਼ਨ ਆਫ਼ ਇੰਡੀਅਨ ਇੰਡਸਟਰੀਜ਼ (ਸੀ. ਆਈ. ਆਈ.) ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਭਾਈਵਾਲੀ ਨਾਲ ਆਯੋਜਿਤ ਕੀਤੇ ਗਏ ਪਹਿਲੇ ‘ਪੰਜਾਬ ਐਗਰੀ ਐਂਡ ਫੂਡ ਕੰਕਲੇਵ’ ਨੂੰ ਸੰਬੋਧਨ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਚੁਸਤ ਦਰੁਸਤ ਮਜ਼ਬੂਤ ਬੁਨਿਆਦੀ ਢਾਂਚਾ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਦੀ ‘ਭੋਜਨ ਟੋਕਰੀ’ ਵਜੋਂ ਜਾਣਿਆ ਜਾਂਦਾ ਹੈ, ਜਦਕਿ ਪੰਜਾਬ ਸਰਕਾਰ ਇੱਕ ਕਦਮ ਹੋਰ ਅੱਗੇ ਵਧਦਿਆਂ ਇਸ ਨੂੰ ਹੁਣ ‘ਫੂਡ ਪ੍ਰੋਸੈਸਿੰਗ ਹੱਬ’ ਵਜੋਂ ਵਿਕਸਤ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਜਿੱਥੇ ਸੂਬੇ ਵਿੱਚ ਤਿੰਨ ਮੈਗਾ ਫੂਡ ਪਾਰਕਾਂ (ਲਾਡੋਵਾਲ ਫੂਡ ਪਾਰਕ ਲੁਧਿਆਣਾ, ਸੁਖਜੀਤ ਮੈਗਾ ਫੂਡ ਪਾਰਕ ਫਗਵਾੜਾ ਅਤੇ ਇੰਟਰਨੈਸ਼ਨਲ ਮੈਗਾ ਫੂਡ ਪਾਰਕ ਫਾਜ਼ਿਲਕਾ) ਸਥਾਪਤ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਅੰਮ੍ਰਿਤਸਰ-ਕੋਲਕਾਤਾ ਇੰਡਸਟਰੀਅਲ ਕੋਰੀਡੋਰ ਤਹਿਤ ਸੂਬੇ ਵਿੱਚ ਦੋ ਮ

Leave a Reply

Your email address will not be published. Required fields are marked *

*