Home » Punjab » ਪੰਜਾਬ ਸਰਕਾਰ ਦੀਆਂ ਅੱਖਾਂ, ਕੰਨ ਅਤੇ ਦਿਮਾਗ ਵਜੋਂ ਕੰਮ ਕਰਦੇ ਹਨ ਜੀ.ਓ.ਜੀ.-ਲੈਫਟੀਨੈਂਟ ਜਨਰਲ ਸ਼ੇਰਗਿੱਲ

ਪੰਜਾਬ ਸਰਕਾਰ ਦੀਆਂ ਅੱਖਾਂ, ਕੰਨ ਅਤੇ ਦਿਮਾਗ ਵਜੋਂ ਕੰਮ ਕਰਦੇ ਹਨ ਜੀ.ਓ.ਜੀ.-ਲੈਫਟੀਨੈਂਟ ਜਨਰਲ ਸ਼ੇਰਗਿੱਲ

ਲੋਕ ਭਲਾਈ ਸਕੀਮਾਂ ਦੀ ਨਿਗਰਾਨੀ ਪਿੰਡ ਪੱਧਰ, ਤਹਿਸੀਲ ਪੱਧਰ, ਜ਼ਿਲ•ਾ ਪੱਧਰ ਅਤੇ ਮੁੱਖ ਮੰਤਰੀ ਦਫਤਰ ‘ਤੇ ਕੀਤੀ ਜਾਂਦੀ ਹੈ
ਖੰਨਾ/ਲੁਧਿਆਣਾ(ਪਵਨ ਕੁਮਾਰ)-ਪੰਜਾਬ ਸਰਕਾਰ ਦੀਆਂ ਲੋਕ ਹਿੱਤ ਯੋਜਨਾਵਾਂ ਵਿੱਚ ਪਾਰਦਰਸ਼ਤਾ ਲਿਆਉਣ ਲਈ ਗਾਰਡੀਅਨਜ਼ ਆਫ਼ ਗਵਰਨੈਂਸ ਪੰਜਾਬ ਸਰਕਾਰ ਦੇ ਅੱਖਾਂ, ਕੰਨ ਅਤੇ ਦਿਮਾਗ ਵਜੋਂ ਕੰਮ ਕਰਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਮੰਤਰੀ, ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਸ਼੍ਰੀ ਟੀ.ਐਸ. ਸ਼ੇਰਗਿੱਲ ਨੇ ਪਿੰਡ ਕਿਸ਼ਨਗੜ• ਵਿਖੇ ਹੋਏ ਸਮਾਗਮ ਦੌਰਾਨ ਜੀ.ਓ.ਜੀ. ਅਤੇ ਆਮ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।ਸ਼੍ਰੀ ਟੀ.ਐਸ. ਸੇਰਗਿੱਲ ਨੇ ਕਿਹਾ ਕਿ ਸਮਾਰਟਫੋਨਾਂ ਨਾਲ ਲੈੱਸ ਇਹ ਵਲੰਟੀਅਰ ਮੋਬਾਈਲ ਐਪਲੀਕੇਸ਼ਨ ਰਾਹੀਂ ਸਮੇਂ-ਸਮੇਂ ‘ਤੇ ਸਰਕਾਰ ਨੂੰ ਬਣਦੀ ਰਿਪੋਰਟ ਭੇਜਦੇ ਹਨ। ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦੀ ਨਿਗਰਾਨੀ ਪਿੰਡ ਪੱਧਰ, ਤਹਿਸੀਲ ਪੱਧਰ, ਜ਼ਿਲ੍ਹਾ ਪੱਧਰ ਅਤੇ ਮੁੱਖ ਮੰਤਰੀ ਦਫਤਰ ‘ਤੇ ਕੀਤੀ ਜਾਂਦੀ ਹੈ। ਇੱਕ ਪਿੰਡ ਜਾਂ ਕਸਬੇ ਵਿੱਚ ਇੱਕ ਵਲੰਟੀਅਰ ”ਰਾਖੇ ਵਜੋਂ” ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ‘ਤੇ ਸ਼ੁਰੂ ਕੀਤੀਆਂ ਜਾਂਦੀਆਂ ਲੋਕ ਹਿੱਤ ਯੋਜਨਾਵਾਂ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਇਨ੍ਹਾਂ ਯੋਜਨਾਵਾਂ ਦੀ ਨਿਗਰਾਨੀ ਰੱਖਣ ਲਈ ਪੰਜਾਬ ਸਰਕਾਰ ਨੇ ਇਹ (ਗਾਰਡੀਅਨਜ਼ ਆਫ ਗਵਰਨੈਸ) ਯੋਜਨਾ ਸ਼ੁਰੂ ਕੀਤੀ ਹੈ। ਇਸ ਯੋਜਨਾ ਤਹਿਤ ਪੂਰੇ ਪੰਜਾਬ ਵਿੱਚ ਵਲੰਟੀਅਰ (ਜ਼ਿਆਦਾਤਰ ਸਾਬਕਾ ਫੌਜੀ) ਭਰਤੀ ਕੀਤੇ ਹੋਏ ਹਨ ਜੋ ਕਿ ਲੋਕ ਹਿੱਤ ਯੋਜਨਾਵਾਂ ਦੀ ਜ਼ਮੀਨੀ ਹਕੀਕਤ ਬਾਰੇ ਸਮੇਂ-ਸਮੇਂ ‘ਤੇ ਸਰਕਾਰ ਨੂੰ ਰਿਪੋਰਟ ਭੇਜਦੇ ਹਨ। ਸ਼੍ਰੀ ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਜਿੱਥੇ ਨਵੀਆਂ ਲੋਕ ਹਿੱਤ ਯੋਜਨਾਵਾਂ ਕਰ ਰਹੀ ਹੈ ਉੱਥੇ ਪਹਿਲਾਂ ਚੱਲ ਰਹੀਆਂ ਯੋਜਨਾਵਾਂ ਦੀ ਨਿਗਰਾਨੀ ਰੱਖਣ ਨੂੰ ਵੀ ਪ੍ਰਥਾਮਿਕਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸੂਬੇ ਵਿੱਚ ਸਰਕਾਰ ਬਣਾਉਣ ਤੋਂ ਬਾਅਦ ਸਾਰੀਆਂ ਯੋਜਨਾਵਾਂ ਨੂੰ ਸਹੀ ਤਰੀਕੇ ਨਾਲ ਲਾਗੂ ਕਰਨ ਨੂੰ ਪਹਿਲ ਦੇਵੇਗੀ ਇਸ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *

*